13 September 2020

ਪੰਜਾਬ ਵਿੱਚ ਸਕੂਲਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ

ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਕਰੋਨਾ ਦੇ ਖ-ਤ-ਮ ਹੋਣ ਤੱਕ ਸਕੂਲ ਨਹੀਂ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ 'ਚ ਵੱਧ ਰਹੇ ਕੋਰੋਨਾ ਕ-ਹਿ-ਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕੀਤੇ ਗਏ ਹਨ ਤਾਂ ਜੋ ਬੱਚੇ ਇਸ ਮ-ਹਾ-ਮਾ-ਰੀ ਦਾ ਸ਼ਿ-ਕਾ-ਰ ਨਾ ਹੋ ਸਕਣ। ਇਸ ਦੌਰਾਨ ਬੱਚਿਆਂ ਨੂੰ ਘਰਾਂ 'ਚ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ , ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਘਰਾਂ 'ਚ ਸਿਖਿਆ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਇਸ ਦੇ ਲਈ ਕਈ ਟੀਵੀ ਚੈਨਲ ਉਪਲਬਧ ਕਰਵਾਏ ਜਾ ਰਹੇ ਹਨ, ਜਿਸ 'ਤੇ ਬੱਚਿਆਂ ਨੂੰ ਸਿਖਿਆ ਮੁਹਈਆ ਕਰਵਾਈ ਜਾਵੇਗੀ।

ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਭਵਾਨੀਗੜ ਦੇ ਦਰਜਨਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ ਹੈ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਕੋਰੋਨਾ ਨੂੰ ਪੂਰੀ ਤਰ੍ਹਾਂ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਲਈ ਬਹੁਤ ਸਾਰੇ ਟੀਵੀ ਚੈਨਲ ਤੇ ਬੱਚਿਆਂ ਨੂੰ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।


EmoticonEmoticon