13 September 2020

ਆਖਰ ਆ ਹੀ ਗਿਆ ਉਹ ਟਾਈਮ, ਅਕਾਲੀ ਦਲ ਨੇ ਲੈ ਲਿਆ ਵੱਡਾ ਫੈਸਲਾ

Tags

ਸ਼੍ਰੋਮਣੀ ਅਕਾਲੀ ਦਲ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖਿ-ਲਾ-ਫ਼ ਸਖ਼ਤ ਸਟੈਂਡ ਨਹੀਂ ਲੈ ਸਕਿਆ। ਪਾਰਲੀਮੈਂਟ ਦੇ ਇਜਲਾਸ ਤੋਂ ਪਹਿਲਾਂ ਅੱਜ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਖਿ-ਲਾ-ਫ਼ ਅਕਾਲੀ ਦਲ ਕੋਈ ਮਤਾ ਪਾਸ ਨਹੀਂ ਕਰ ਸਕਿਆ। ਪਾਰਲੀਮੈਂਟ ਦੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਵੱਲੋਂ ਲਏ ਜਾਣ ਵਾਲੇ ਸਟੈਂਡ ਬਾਰੇ ਵੀ ਕੋਈ ਸਪੱਸ਼ਟ ਫੈਸਲਾ ਨਹੀਂ ਹੋ ਸਕਿਆ। ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁੜ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਭਵਿੱਖ ਲਈ ਕੋਈ ਵੀ ਕੁ-ਰ-ਬਾ-ਨੀ ਦੇਣ ਲਈ ਤਿਆਰ ਹਨ।

ਕੋਰ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਕਿ ਅਕਾਲੀ ਦਲ ਕਿਸੇ ਵੀ ਸੂਰਤ ਵਿਚ ਕਿਸਾਨਾਂ ਦੇ ਹਿੱ-ਤਾਂ ਨਾਲ ਸਮਝੌਤਾ ਨਹੀਂ ਕਰੇਗਾ। ਊਨ੍ਹਾਂ ਕਿਸਾਨਾਂ ਨੂੰ ਪਾਰਟੀ ਦੀ ਜਿੰਦ-ਜਾਨ ਦੱਸਿਆ ਅਤੇ ਕਿਹਾ ਕਿ ਪਾਰਟੀ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਲ-ੜਾ-ਈ ਜਾਰੀ ਰੱਖੇਗੀ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਜ਼ਰੂਰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਤਿੰਨੋ ਖੇਤੀ ਆਰਡੀਨੈਂਸ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ-ਮਜ਼ਦੂਰਾਂ ਦੇ ਖ-ਦ-ਸ਼ੇ ਦੂਰ ਕਰੇ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਕਿਸਾਨੀ ਦੀ ਹਮਾਇਤ ’ਚ ਕੋਈ ਸਖ਼ਤ ਪੈਂਤੜਾ ਨਹੀਂ ਲਿਆ ਜਾ ਸਕਿਆ। ਊਂਜ ਮੀਟਿੰਗ ਦੌਰਾਨ ਕਿਸਾਨੀ ਦੀ ਹਮਾਇਤ ਵਿਚ ਹਾਅ ਦਾ ਨਾਅਰਾ ਤਾਂ ਮਾਰਿਆ ਗਿਆ ਪ੍ਰੰਤੂ ਕੇਂਦਰ ਦੀ ਨਾਰਾਜ਼ਗੀ ਤੋਂ ਬਚਣ ਦੀ ਵੀ ਕੋਸ਼ਿਸ਼ ਕੀਤੀ ਗਈ।


EmoticonEmoticon