17 October 2020

ਹੁਣ 19 ਅਕਤੂਬਰ ਲਈ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ

Tags

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਸਾਹਮਣੇ ਧ-ਰ-ਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਕਿਸਾਨੀ ਕਨੂੰਨਾਂ ਵਿ-ਰੁੱ-ਧ ਚੱਲ ਰਹੇ ਸੰਘਰਸ਼ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਤਹਿਤ ਕਈ ਫੈਸਲੇ ਲਏ ਗਏ। ਇਸ ਧਰਨੇ ਵਿੱਚ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਨੌਜਵਾਨ ਅਤੇ ਔਰਤਾਂ ਸ਼ਾਮਿਲ ਹੋਣਗੀਆਂ।

ਇਸ ਦੌਰਾਨ ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਨਿਜੀ ਮੰਡੀ ਐਕਟ ਨੂੰ ਰੱ-ਦ ਕਰਨ, ਬਿਜਲੀ ਖੋਜ ਬਿੱਲ 2020 ਨੂੰ ਰੱ-ਦ ਕਰਨ ਦੇ ਨਾਲ-ਨਾਲ ਕਰਜ਼ਾ ਮੁਆਫੀ, 2017 ਦੀਆਂ ਚੋਣਾਂ ਦੌਰਾਨ ਘਰ-ਘਰ ਨੌਕਰੀਆਂ ਸਮੇਤ ਹੋਰ ਵਾਅਦੇ ਯਾਦ ਕਰਵਾਏ ਜਾਣਗੇ। ਫੈਸਲੇ ਅਨੁਸਾਰ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸੰਗਠਨ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੇ ਸਾਹਮਣੇ ਧ-ਰ-ਨੇ ਦਾ ਐਲਾਨ ਕੀਤਾ। ਪੰਜਾਬ ਦੀਆਂ ਹੋਰਨਾਂ 31 ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਆਪਣੇ ਆਪ ਤੋਂ ਵੱਖ ਕਰ ਦਿੱਤਾ ਗਿਆ। ਪੰਜਾਬ ਦੇ ਹੋਰ ਕਿਸਾਨ ਸੰਗਠਨਾਂ ਵੱਲੋਂ ਦਿੱਲੀ ਵਿੱਚ ਕਿਸਾਨ ਆਗੂਆਂ ਨੂੰ ਬੁਲਾ ਕੇ ਬੇ-ਇ-ਜ਼-ਤੀ ਕਰਨ ‘ਤੇ ਕੇਂਦਰ ਸਰਕਾਰ ਦਾ ਪੁਤਲਾ ਸਾ-ੜ-ਨ ਦਾ ਐਲਾਨ ਕੀਤਾ ਗਿਆ ਹੈ।


EmoticonEmoticon