16 October 2020

ਮੁੱਖ ਮੰਤਰੀ ਕੈਪਟਨ ਦਾ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਲੇ-ਖਾਦ ਦੀ ਚਿੰਤਾ ਪਰੇਸ਼ਾਨ ਕਰਨ ਲੱਗੀ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਨਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱ-ਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਰੋ-ਸ ਪ੍ਰ-ਦ-ਰ-ਸ਼-ਨ ਕਰ ਰਹੇ ਹਨ। ਟੋਲ ਪਲਾਜ਼ਾ ਤੋਂ ਲੈ ਕੇ ਰੇਲਵੇ ਪੱਟੜੀ ਤੱਕ ਕਿਸਾਨ ਬੈਠੇ ਹੋਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਲੇ ਦੀ ਕਮੀ ਕਾਰਨ ਪੰਜਾਬ ਵਿੱਚ ਬਿਜਲੀ ਸੰ-ਕ-ਟ ਹੋਣ ਦਾ ਖ-ਦ-ਸ਼ਾ ਜਤਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੋਲੇ ਦੀ ਘਾਟ ਕਾਰਨ ਸਿਰਫ ਦੋ ਯੂਨਿਟ ਬੱਚੇ ਹਨ ਜੋ ਬਿਜਲੀ ਪੈਦਾ ਕਰ ਰਹੇ ਹਨ, ਬਾਕੀ ਥਾਂ ਬਿਜਲੀ ਬਣਨੀ ਬੰਦ ਹੋ ਗਈ ਹੈ।

ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਆਵਾਜਾਈ ਪੰਜਾਬ 'ਚ ਠੱ-ਪ ਹੋ ਗਈ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਕੋਲੇ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਸ਼ੁਰੂ ਹੋ ਗਈ ਹੈ। ਕੈਪਟਨ ਨੇ ਕਿਹਾ ਕਿ, ਜੇ ਕੋਲਾ ਪੰਜਾਬ ਨਹੀਂ ਆਉਂਦਾ ਤਾਂ ਬਿਜਲੀ ਦੀ ਘਾਟ ਵਧੇਗੀ। ਪੰਜਾਬ ਕੋਲ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦਣ ਲਈ ਇੰਨੇ ਪੈਸੇ ਨਹੀਂ ਹਨ। ਜੇ ਰੇਲ ਨਹੀਂ ਚੱਲਦੀ ਤਾਂ ਮੈਂ ਚੌਲਾਂ ਨੂੰ ਦੂਜੀ ਜਗ੍ਹਾ ਕਿਵੇਂ ਭੇਜਾਂਗਾ? ਮੁੱਖ ਮੰਤਰੀ ਨੇ ਕਿਹਾ ਕਿ ਜੋ ਕਿਸਾਨ ਅੰਦੋਲਨ ਕਰ ਰਹੇ ਹਨ ਨੂੰ ਵੀ ਇਸ ਬਾਰੇ ਸੋਚਣਾ ਚਾਹੀਦਾ ਹੈ।ਦੱਸ ਦੇਇਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿ-ਲਾ-ਫ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ।


EmoticonEmoticon