15 October 2020

ਮੁੱਖ ਮੰਤਰੀ ਕੈਪਟਨ ਨੇ ਅੱਜ ਲਾਈਵ ਹੋ ਕੇ ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ

Tags

ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਆਪਣੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰ-ਕਾ-ਰੀ ਅਤੇ ਘ-ਮੰ-ਡੀ ਰਵੱਈਆ ਅਪਣਾਉਣ ਕਰਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰ-ਕ-ਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋ-ਸ਼ ਲਾਇਆ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ ਕਿਉਂ ਜੋ ਕੇਂਦਰ ਸਰਕਾਰ ਦੇ ਘਾ-ਤ-ਕ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਵੱਡੀ ਮਾ-ਰ ਪਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਗਲਾ ਰਸਤਾ ਅਖਤਿਆਰ ਕਰਨ ਲਈ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਤਿੰਨ ਕੈਬਨਿਟ ਸਾਥੀ ਰੇਲ ਆਵਾਜਾਈ ਲਈ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ ਕਿਉਂ ਜੋ ਇਸ ਨਾਲ ਸੂਬੇ ਵਿੱਚ ਕੋਲੇ ਦੇ ਵੱਡੀ ਘਾਟ ਪੈਦਾ ਹੋ ਗਈ ਹੈ ਜਿਸ ਕਰਕੇ ਇਹ ਕੇਂਦਰ ਸਰਕਾਰ ਦਾ ਵੀ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੀ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿੱਚ ਜੀ.ਵੀ.ਕੇ. ਦਾ ਇਕ ਯੂਨਿਟ ਬੰਦ ਹੋ ਚੁੱਕੇ ਹਨ ਅਤੇ ਸੂਬਾ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।

ਫਿਰੋਜ਼ਪੁਰ ਦੇ ਇਕ ਵਾਸੀ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,''ਮੈਂ ਆਪਣੀ ਸਰਕਾਰ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਲਈ ਸਭ ਕੁਝ ਕਰਾਂਗਾ।'' ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਜਲਾਸ ਸੱਦਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਕਾ-ਲੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣ ਲਈ ਰਸਤਾ ਲੱਭਣ ਵਾਸਤੇ ਉਚ ਕੋਟੀ ਦੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ।


EmoticonEmoticon