26 November 2020

ਹੁਣੇ-ਹੁਣੇ ਆਈ ਵੱਡੀ ਖ਼ਬਰ, ਦਿੱਲੀ ਪਹੁੰਚ ਗਏ ਕਿਸਾਨ, ਪਾਤੀ ਸਰਕਾਰ ਨੂੰ ਬਿਪਤਾ

Tags

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿ-ਰੋ-ਧ ‘ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ‘ਚ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ। ਜਿਸ ਦੇ ਲਈ ਕਿਸਾਨਬੁੱਧਵਾਰ ਤੋਂ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ। ਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੇਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਰਿਆ ‘ਚ ਸੁੱਟ ਦਿੱਤੇ ਹਨ।

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਸ਼ੰਭੂ ਮੋਰਚਾ ਫ਼ਤਹਿ ਕੀਤਾ ਹੈ। ਇਸ ਦੌਰਾਨ ਪੁਲਿਸ ਨਾਲ ਝੜਪ ਤੋਂ ਬਾਅਦ ਵੱਡੀ ਗਿਣਤੀ ‘ਚ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਹਰਿਆਣਾ ‘ਚ ਦਾਖ਼ਲ ਹੋ ਗਏ ਹਨ। ਇਸ ਦੌਰਾਨ ਪੁਲਿਸ ਦੀਆਂ ਸਖ਼ਤ ਰੋਕਾਂ ਦੇ ਬਾਵਜੂਦ ਕੁੱਝ ਕਿਸਾਨਾਂ ਦੇ ਕਾਫ਼ਲੇ ਦਿੱਲੀ ਪਹੁੰਚ ਗਏ ਹਨ। ਕਿਸਾਨਾਂ ਨੇ ਦਿੱਲੀ ਵਿਖੇ ਗੁਰਦੁਆਰਾ ਗੁਰੂ ਮਜਨੂ ਕਾ ਟੀਲਾ ਨੇੜੇ ਮੁੱਖ ਜੀਟੀ ਰੋਡ ‘ਤੇ ਜਾਮ ਲਗਾ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਿਸਾਨਾਂ ਦਾ ਦਿੱਲੀ ਪਹੁੰਚਣਾ ਕਿਸਾਨਾਂ ਲਈ ਵੱਡੀ ਕਾਮਯਾਬੀ ਹੈ ਅਤੇ ਪੁਲਿਸ ਦੀ ਸਾਰੀ ਤਿਆਰੀ ਫੇਲ੍ਹ ਹੋ ਗਈ ਹੈ।


EmoticonEmoticon