26 November 2020

ਹੁਣੇ-ਹੁਣੇ ਕਿਸਾਨਾਂ ਦੇ ਪ੍ਰਧਾਨ ਨੇ ਪੂਰੇ ਦੇਸ਼ ਦੇ ਕਿਸਾਨਾਂ ਲਈ ਜਾਰੀ ਕੀਤਾ ਵੱਡਾ ਫਰਮਾਨ

Tags

ਕਿਸਾਨਾਂ ਦੇ ਵੱਡੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਕਿਸਾਨਾਂ ਲਈ ਨਵਾਂ ਫੁਰਮਾਨ ਜਾਰੀ ਕੀਤਾ ਹੈ ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ਵਿੱਚ ਜਾ ਕੇ ਸੁਣ ਸਕਦੇ ਹੋ। ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ’ਚ ਦਾਖਲ ਹੋਣ ਲਈ ਅੱਠ ਥਾਵਾਂ ਦੀ ਚੋਣ ਕੀਤੀ ਹੈ। ਜੇ ਉਨ੍ਹਾਂ ਨੂੰ ਹਰਿਆਣਾ ਪੁਲੀਸ ਵੱਲੋਂ ਰੋਕਿਆ ਜਾਂਦਾ ਹੈ ਤਾਂ ਉਹ ਉਥੇ ਹੀ ਧਰਨੇ ਮਾਰ ਕੇ ਬੈਠ ਜਾਣਗੇ। ਅਣਮਿੱਥੇ ਸਮੇਂ ਲਈ ਚੱਲਣ ਵਾਲੇ ਇਹ ਧਰਨੇ ਪੂਰੀ ਤਰ੍ਹਾਂ ਸ਼ਾਂਤਮਈ ਹੋਣਗੇ। ਇਸ ਨਾਲ ਪੰਜਾਬ ’ਚ ਚੱਲ ਰਿਹਾ ਅੰਦੋਲਨ ਹੁਣ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਤਬਦੀਲ ਹੋਣ ਦੇ ਆਸਰ ਬਣ ਗਏ ਹਨ।


EmoticonEmoticon