26 November 2020

ਕੈਪਟਨ ਨੇ ਹਰਿਆਣੇ ਦੇ ਮੁੱਖ ਮੰਤਰੀ ਨੂੰ ਕਹੀ ਸਿਰਾ ਗੱਲ, ਹਰ ਕੋਈ ਕਰ ਰਿਹਾ ਵਾਹ ਵਾਹ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਦਿੱਲੀ ਕੂਚ ਨੂੰ ਲੈ ਕੇ ਉਨ੍ਹਾਂ ਨੂੰ ਅੱਗੇ ਵੱਧਣ ਦਿੱਤਾ ਜਾਵੇ। ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦਰਮਿਆਨ ਟਵਿਟਰ ਵਾਰ ਵਧਦੀ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਵਲੋਂ ਮੋੜਵਾਂ ਜਵਾਬ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਰਾਨ ਹਨ।

ਮਨੋਹਰ ਲਾਲ ਵਲੋਂ ਟਵੀਟ ਕਰਨ ਤੋਂ ਬਾਅਦ ਕੈਪਟਨ ਨੇ ਫਿਰ ਟਵੀਟ ਕੀਤਾ ਹੈ। ਕੈਪਟਨ ਨੇ ਕਿਹਾ ਉਹ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਮਿਲੇ ਜਵਾਬ ਤੋਂ ਕਾਫੀ ਹੈਰਾਨ ਹਨ। ਕੈਪਟਨ ਨੇ ਕਿਹਾ ਕਿ "ਖੱਟਰ ਸਾਹਿਬ ਕਿਸਾਨਾਂ ਦੇ ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਕਿਸਾਨਾਂ ਨਾਲ ਮਿਲਣਾ ਚਾਹੀਦਾ ਸੀ। ਜੇ ਤੁਹਾਨੂੰ ਲਗਦਾ ਹੈ ਕਿ ਮੈਂ ਕਿਸਾਨਾਂ ਨੂੰ ਉਕਸਾ ਰਿਹਾ ਹਾਂ ਤਾਂ ਇਹ ਦੱਸੋ ਕਿ ਹਰਿਆਣਾ ਦੇ ਕਿਸਾਨ ਕਿਉਂ ਪ੍ਰਦਰਸ਼ਨ ਕਰ ਰਹੇ ਹਨ।"


EmoticonEmoticon