26 November 2020

ਕਿਸਾਨਾਂ ਦੇ ਜੋਸ਼ ਨੂੰ ਦੇਖਦਿਆਂ ਕੇਂਦਰੀ ਖੇਤੀਬੀੜੀ ਮੰਤਰੀ ਦਾ ਆਇਆ ਵੱਡਾ ਫੁਰਮਾਨ

Tags

ਖੇਤੀ ਕਾਨੂੰਨਾਂ ਵਿ-ਰੁੱ-ਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਂਦਰੀ ਖੇਤੀਬਾੜੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ। ਉਨ੍ਹਾਂ ਨੇ 3 ਦਸੰਬਰ ਨੂੰ ਕਿਸਾਨਾਂ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿ-ਲਾ-ਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇ-ਰ-ਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ ਸਰਕਾਰ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਜੀਵਨ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਹਨ।  ਅਜਿਹੇ ਵਿਚ ਟ-ਕ-ਰਾ-ਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿ-ਰੋ-ਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾ-ਨੂੰ-ਨੀ ਕਾਰਵਾਈ ਕੀਤੀ ਜਾਵੇਗੀ।


EmoticonEmoticon