25 November 2020

ਪੁਲਿਸ ਨੇ ਕਿਸਾਨਾਂ ਲਈ ਹਿੰਦੀ ਵਿਚ ਕੀਤੀ ਅਨਾਊਂਸਮੈਂਟ, ਅੱਗੋਂ ਕਿਸਾਨਾਂ ਦਾ ਸ਼ੁੱਧ ਪੰਜਾਬੀ 'ਚ ਜਵਾਬ ਵੀ ਸੁਣਲੋ

ਕੇਂਦਰ ਸਰਕਾਰ ਵੱਲੋਂ ਖੇਤੀ ਤੇ ਬਿਜਲੀ ਕਾਨੂੰਨਾਂ ਖਿ-ਲਾ-ਫ਼ ਕਿਸਾਨਾਂ ਵੱਲੋਂ ਵੀਰਵਾਰ ਨੂੰ ਦਿੱਲੀ ਵੱਲ ਕੂਚ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਸਰਹੱਦ ਨੂੰ ਪੂਰੀ ਤਰ੍ਹਾਂ ਸੀ-ਲ ਕਰ ਦਿੱਤਾ ਹੈ। ਹਰਿਆਣਾ ਨੂੰ ਪੰਜਾਬ ਤੇ ਰਾਜਸਥਾਨ ਤੋਂ ਆਉਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋ-ਕ-ਣ ਦੇ ਪ੍ਰਬੰਧ ਕੀਤੇ ਗਏ ਹਨ। ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਹਿੰਦੀ ਵਿੱਚ ਅਨਾਊਂਸਮੈਂਟ ਵੀ ਕੀਤੀ ਗਈ ਕਿ ਹਰਿਆਣਾ ਵਿੱਚ ਧਾਰਾ 144 ਲਾ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ।

ਇਸ ਦਾ ਮੂੰਹ ਤੇੜ ਜਵਾਬ ਕਿਸਾਨਾਂ ਨੇ ਦਿੱਤਾ ਹੈ, ਤੁਸੀਂ ਹੇਠਾਂ ਦਿੱਤੀ ਵੀਡੀਓ ਵਿੱਚ ਆਪ ਹੀ ਸੁਣ ਲਵੋ। ਪੰਜਾਬ-ਹਰਿਆਣਾ ਸਰਹੱਦ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਭਾਵੇਂ ਸੂਬੇ ਦੀਆਂ ਹੋਰਨਾਂ ਕਿਸਾਨ ਜਥੇਬੰਦੀਆਂ ਕਾਫ਼ਲਿਆਂ ਦੇ ਰੂਪ 'ਚ ਮੰਗਲਵਾਰ ਨੂੰ ਹੀ ਦਿੱਲੀ ਲਈ ਰਵਾਨਾ ਹੋ ਗਈਆਂ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੱਬਵਾਲੀ ਤੇ ਖਨੌਰੀ ਬਾਰਡਰ ਦੇ ਰਸਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ।


EmoticonEmoticon